JALANDHAR WEATHER

ਇਤਿਹਾਸਿਕ ਪਿੰਡ ਵੈਰੋਕੇ ਵਿਖੇ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਸਰਪੰਚ ਤੇ ਪੰਚਾਂ ਦੀ ਹੋਈ ਚੋਣ

ਚੋਗਾਵਾਂ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਇਤਿਹਾਸਿਕ ਪਿੰਡ ਵੈਰੋਕੇ ਦੇ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵਿਖੇ ਪਿੰਡ ਵਾਸੀਆਂ ਧੜੇਬੰਦੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਦਿਖਾਉਂਦੇ ਹੋਏ ਪਿੰਡ ਦੀ ਪੰਚਾਇਤ ਬਿਨ੍ਹਾਂ ਮੁਕਾਬਲੇ ਸਰਬ ਸੰਮਤੀ ਨਾਲ ਬਾਬਾ ਕੁਲਬੀਰ ਸਿੰਘ ਸੇਵਾਦਾਰ ਗੁਰੂ ਕਾ ਬਾਗ ਦੀ ਅਗਵਾਈ ਹੇਠ ਚੁਣੀ। ਇਸ ਮੌਕੇ ਸਰਬ ਸੰਮਤੀ ਨਾਲ ਸਰਪੰਚ ਸੰਦੀਪ ਸਿੰਘ ਤੇ ਸੁਖਦੀਪ ਸਿੰਘ, ਮਨਜੀਤ ਸਿੰਘ, ਗਿੰਦਰ ਸਿੰਘ, ਸੇਵਾ ਸਿੰਘ, ਸੂਬੇਦਾਰ ਦਿਲਬਾਗ ਸਿੰਘ (ਸਾਰੇ) ਮੈਂਬਰ ਚੁਣੇ ਗਏ। ਨਵ ਨਿਯੁਕਤ ਚੁਣੀ ਪੰਚਾਇਤ ਨੂੰ ਬਾਬਾ ਕੁਲਬੀਰ ਸਿੰਘ, ਸੁਖਵਿੰਦਰ ਸਿੰਘ ਤੇ ਸਮੂਹ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ ਤੇ ਪਿੰਡ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਪਿੰਡ ਦੀ ਸਰਬ ਸੰਮਤੀ ਨਾਲ ਚੁਣੀ ਪੰਚਾਇਤ ਨੇ ਕਿਹਾ ਉਹ ਸਮੂਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਗੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ