JALANDHAR WEATHER

ਕੰਗਣਾ ਰਣੌਤ ਦੀ ਫ਼ਿਲਮ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼- ਐਡਵੋਕੇਟ ਧਾਮੀ

ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤਰਿੰਗ ਕਮੇਟੀ ਇਕੱਤਰਤਾ ਦੌਰਾਨ ਪਾਸ ਕੀਤੇ ਮਤਿਆਂ ਵਿਚ ਸ਼ਤਾਬਦੀ ਸਮਾਗਮਾਂ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸਹਿਯੋਗ ਦੇਣ ਲਈ ਜਿੱਥੇ ਧੰਨਵਾਦ ਕੀਤਾ ਗਿਆ, ਉੱਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸ਼ਤਾਬਦੀ ਸਮਾਗਮਾਂ ਦੌਰਾਨ ਨਕਾਰਾਤਮਕ ਵਤੀਰਾ ਧਾਰਨ ਕਰਨ ਲਈ ਕਰੜੀ ਨਿੰਦਾ ਵੀ ਕੀਤੀ ਗਈ। ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਨੂੰ ਕਿਸੇ ਵੀ ਸੂਰਤ ਵਿਚ ਰਿਲੀਜ਼ ਨਹੀਂ ਕਰਨ ਦਿੱਤਾ ਜਾਵੇਗਾ, ਕਿਉਂਕਿ ਇਸ ਫ਼ਿਲਮ ਵਿਚ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਕਿਰਦਾਰ ਨੂੰ ਗਲਤ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿਚ ਅਗਲੇ ਸਾਲ 2025 ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾਂ ਗੁਰਤਾ ਗੱਦੀ ਸ਼ਤਾਬਦੀਆਂ ਵੀ ਵੱਡੇ ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਹੋਰ ਅੰਤਰਿੰਗ ਕਮੇਟੀ ਮੈਂਬਰ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ