JALANDHAR WEATHER

ਮਾਲਵਿੰਦਰ ਸਿੰਘ ਮਾਲੀ ਦੀ ਗੈਰ ਕਾਨੂੰਨੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਰੱਖੇ ਧਰਨੇ ’ਚ ਜ਼ਰੂਰ ਹੋਵੋ ਸ਼ਾਮਿਲ - ਖਹਿਰਾ

ਭੁਲੱਥ, 28 ਸਤੰਬਰ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਭੁਲੱਥ ਸੁਖਪਾਲ ਸਿੰਘ ਖਹਿਰਾ ਨੇ ਗੱਲਬਾਤ ਦੌਰਾਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਮਾਲਵਿੰਦਰ ਸਿੰਘ ਮਾਲੀ ਨੂੰ ਪਿਛਲੇ ਦਿਨਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਟਿਆਲਾ ਜੇਲ੍ਹ ਵਿਚ ਇਕ ਝੂਠੇ ਮੁੱਕਦਮੇ ਵਿਚ ਨਜ਼ਰਬੰਦ ਕੀਤਾ ਹੋਇਆ ਹੈ, ਉਸ ਦੇ ਵਿਰੋਧ ’ਚ ਦਿਨ ਐਤਵਾਰ 11 ਵਜੇ ਪਟਿਆਲਾ ਜੇਲ੍ਹ ਵਿਚ ਰੱਖੇ ਧਰਨੇ ਵਿਚ ਜ਼ਰੂਰ ਸ਼ਾਮਿਲ ਹੋਵੋ। ਖਹਿਰਾ ਨੇ ਕਿਹਾ ਕਿ ਜਿਸ ਢੰਗ ਦੇ ਨਾਲ ਉਨ੍ਹਾਂ ਨੂੰ ਪਟਿਆਲਾ ਦੇ ਉਨ੍ਹਾਂ ਦੇ ਘਰ ਪੁਲਿਸ ਨੇ ਅੰਦਰ ਵੜ੍ਹ ਕੇ ਬਿਨਾਂ ਵਰੰਟਾਂ ਤੋਂ ਬਿਨਾਂ ਕਿਸੇ ਤੱਥਾਂ ਤੋਂ ਮਹਿਜ਼ ਇਕ ਸੋਸ਼ਲ ਮੀਡੀਆ ਦੇ ਉੱਤੇ ਪੋਸਟ ਪਾਉਣ ਵਾਸਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਖਹਿਰਾ ਨੇ ਕਿਹਾ ਕਿ ਮਾਲਵਿੰਦਰ ਸਿੰਘ ਮਾਲੀ, ਜੋ ਕਿ ਇਕ ਬੜੇ ਹੋਣਹਾਰ ਵਿਧਾਇਕ ਤੇ ਬੁੱਧੀਜੀਵੀ ਵਿਅਕਤੀ ਹਨ ਤੇ ਉਨ੍ਹਾਂ ਜੋ ਘਟਨਾ ਇਹ ਹੋਈ ਹੈ, ਬਹੁਤ ਹੀ ਨਿੰਦਣਯੋਗ ਹੈ ਤੇ ਬਹੁਤ ਸਾਰੇ ਲੋਕਾਂ ਨੇ ਇਸ ਗੱਲ ਨੂੰ ਬੁਰਾ ਮਨਾਇਆ ਹੈ। ਮਾਲਵਿੰਦਰ ਸਿੰਘ ਮਾਲੀ ਇਕ ਆਜ਼ਾਦ ਵਿਚਾਰਧਾਰਾ ਵਾਲੇ ਬੰਦੇ ਹਨ। ਆਖ਼ਰ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਨਸਾਫ਼ ਦੀ ਲੜਾਈ ਲੜਨ ਲਈ ਤੁਸੀਂ ਸਾਰੇ ਪਟਿਆਲਾ ਜੇਲ੍ਹ ਵਿਖੇ ਰੱਖੇ ਧਰਨੇ ਵਿਚ ਪੁੱਜੋ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ