JALANDHAR WEATHER

ਪ੍ਰੇਮ ਸਿੰਘ ਚੰਦੂਮਾਜਰਾ ਦੇ ਜੰਮੂ ਵਿਖੇ ਪ੍ਰਚਾਰ ਵਿਚ ਸ਼ਾਮਿਲ ਹੋਣ ’ਤੇ ਬੋਲੇ ਮਹੇਸ਼ਇੰਦਰ ਸਿੰਘ ਗਰੇਵਾਲ

ਲੁਧਿਆਣਾ, 28 ਸਤੰਬਰ (ਪਰਮਿੰਦਰ ਆਹੂਜਾ, ਰੂਪੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਬਾਗੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗਗਨਜੀਤ ਸਿੰਘ ਬਰਨਾਲਾ ਵਲੋਂ ਬੀਤੇ ਦਿਨੀਂ ਜੰਮੂ ਵਿਖੇ ਭਾਜਪਾ ਦੇ ਬੈਨਰ ਹੇਠਾਂ ਇਕ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਨੂੰ ਲੈ ਕੇ ਸਖ਼ਤ ਨੋਟਿਸ ਲਿਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਲੁਧਿਆਣਾ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਅਤੇ ਆਰ.ਐਸ.ਐਸ. ਵਲੋਂ ਸਿੱਖਾਂ ਦੇ ਮਾਮਲਿਆਂ ਵਿਚ ਦਖਲ ਅਤੇ ਖੇਤਰੀ ਸਿਆਸੀ ਪਾਰਟੀਆਂ ਨੂੰ ਖ਼ਤਮ ਕਰਨ ਦੀ ਸੋਚ ਇਸ ਤੋਂ ਸਾਫ਼ ਨਜ਼ਰ ਆ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ