JALANDHAR WEATHER

ਕਣਕਵਾਲ ਭੰਗੂਆਂ ਵਾਸੀਆਂ ਨੇ ਯਾਦਵਿੰਦਰ ਮੰਡੇਰ ਨੂੰ ਚੁਣਿਆ ਸਰਬਸੰਮਤੀ ਨਾਲ ਸਰਪੰਚ

ਧਰਮਗੜ੍ਹ, 28 ਸਤੰਬਰ (ਗੁਰਜੀਤ ਸਿੰਘ ਚਹਿਲ)-ਜ਼ਿਲ੍ਹਾ ਸੰਗਰੂਰ ਦੇ ਸਥਾਨਕ ਕਸਬੇ ਨੇੜਲੇ ਪਿੰਡ ਕਣਕਵਾਲ ਭੰਗੂਆਂ ਵਾਸੀਆਂ ਨੇ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰ ਲਈ ਹੈ ਜਿਨ੍ਹਾਂ ਨੇ ਪੜ੍ਹੇ-ਲਿਖੇ, ਮਿਹਨਤੀ ਅਤੇ ਹਰ ਇਕ ਦੇ ਸੁੱਖ-ਦੁੱਖ 'ਚ ਨਾਲ ਖੜ੍ਹਨ ਵਾਲੇ ਯਾਦਵਿੰਦਰ ਸਿੰਘ ਮੰਡੇਰ ਨੂੰ ਪਿੰਡ ਦਾ ਸਰਬਸੰਮਤੀ ਨਾਲ ਸਰਪੰਚ ਚੁਣਿਆ ਹੈ। ਪਿੰਡ ਕਣਕਵਾਲ ਭੰਗੂਆਂ ਦੇ ਸਾਬਕਾ ਸਰਪੰਚ ਮਨਜੀਤ ਸਿੰਘ ਭੰਗੂ ਅਤੇ ਉੱਘੇ ਸਮਾਜ ਸੇਵੀ ਡਾ. ਰਾਮ ਕੁਮਾਰ ਨੇ ਕਿਹਾ ਕਿ ਇਸ ਨਾਲ ਇਲਾਕੇ ਭਰ ਦੇ ਪਿੰਡਾਂ 'ਚ ਇਕ ਚੰਗਾ ਸੁਨੇਹਾ ਜਾਵੇਗਾ ਕਿ ਉਹ ਵੀ ਆਪਣੇ ਪਿੰਡ ਦਾ ਸਰਪੰਚ ਸਰਬਸੰਮਤੀ ਨਾਲ ਚੁਣਨ ਤਾਂ ਜੋ ਪਿੰਡ ਦਾ ਕਿਸੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਅਥਾਹ ਵਿਕਾਸ ਹੋਵੇ। ਸਰਪੰਚ ਯਾਦਵਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਪ੍ਰਿੰਸੀਪਲ ਜਸਵਿੰਦਰ ਕੌਰ ਮੰਡੇਰ ਨੇ ਸਮੁੱਚੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ