JALANDHAR WEATHER

ਪਿੰਡ ਮਾਜਰੀ ਦੀ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ

ਖਮਾਣੋ, 28 ਸਤੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਮਾਜਰੀ ਬਲਾਕ ਖਮਾਣੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਗ੍ਰਾਮ ਪੰਚਾਇਤ ਦੀ ਚੋਣ ਅੱਜ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਸਰਪੰਚ ਪਰਮਜੀਤ ਸਿੰਘ ਅਤੇ ਪੰਚਾਇਤ ਮੈਂਬਰ ਸਤਨਾਮ ਸਿੰਘ, ਅਮਰਜੀਤ ਕੌਰ, ਹਰਜਿੰਦਰ ਕੌਰ, ਇਕਬਾਲ ਸਿੰਘ, ਟਮਨਦੀਪ ਸਿੰਘ ਚੁਣੇ ਗਏ। ਚੁਣੇ ਗਏ ਮੈਂਬਰਾਂ ਨੇ ਗੁਰੂ ਘਰ ਨਤਮਸਤਕ ਹੁੰਦਿਆਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਉਤੇ ਖਰਾ ਉਤਰਦੇ ਹੋਏ ਪਿੰਡ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣਗੇ ਤੇ ਪਿੰਡ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨਗੇ ਅਤੇ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਹੱਲ ਕੀਤਾ ਜਾਵੇਗਾ। ਇਸ ਦੌਰਾਨ ਸਰਦਾਰ ਦਵਿੰਦਰ ਸਿੰਘ ਮਾਜਰੀ ਸਾਬਕਾ ਸਰਪੰਚ ਸਰਪ੍ਰਸਤ ਸਰਪੰਚ ਯੂਨੀਅਨ ਖਮਾਣੋ ਨੇ ਕਿਹਾ ਕਿ ਪਿੰਡ ਨਿਵਾਸੀਆਂ ਨੇ ਇਹ ਕਦਮ ਚੁੱਕ ਕੇ ਆਪਸੀ ਏਕਤਾ ਅਤੇ ਭਾਈਵਾਲੀ ਦਾ ਸੁਨੇਹਾ ਦਿੱਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ