JALANDHAR WEATHER

ਆਲਮਪੁਰਾ ਵਿਖੇ ਸਰਪੰਚ ਤੇ ਪੰਚਾਂ ਦੀ ਸਰਬਸੰਮਤੀ ਨਾਲ ਹੋਈ ਚੋਣ

ਓਠੀਆਂ, 28 ਸਤੰਬਰ (ਗੁਰਵਿੰਦਰ ਸਿੰਘ)-ਛੀਨਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਆਲਮਪੁਰਾ ਵਿਖੇ ਸਮੂਹ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਅੱਜ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਦੀ ਚੋਣ ਕੀਤੀ ਗਈ, ਵਿਚ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਸੁਖਦੇਵ ਸਿੰਘ ਨੂੰ ਸਰਪੰਚ ਅਤੇ ਗੁਰਬੀਰ ਸਿੰਘ, ਗੁਰਭੇਜ ਸਿੰਘ, ਗੁਰਨਾਮ ਸਿੰਘ, ਸੰਦੀਪ ਸਿੰਘ ਅਤੇ ਗੁਰਮੁਖ ਸਿੰਘ ਨੂੰ ਪੰਚ ਚੁਣਿਆ ਗਿਆ। ਸਰਬਸੰਮਤੀ ਨਾਲ ਪਿੰਡ ਦੀ ਨਵੀਂ ਚੁਣੀ ਗਈ ਪੰਚਾਇਤ ਨੇ ਬਿਨਾਂ ਪੱਖਪਾਤ ਦੇ ਪਿੰਡ ਦੇ ਵਿਕਾਸ ਦਾ ਕੰਮ ਅਤੇ ਹੋਰ ਜੋ ਵੀ ਕੰਮ ਹਨ, ਪਹਿਲ ਦੇ ਆਧਾਰ ਉਤੇ ਕਰਵਾਉਣ ਦਾ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ