JALANDHAR WEATHER

ਸ਼ੇਰੋਂ ਮਾਡਲ ਟਾਊਨ ਨੰਬਰ 2 ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ

ਲੌਂਗੋਵਾਲ, 28 ਸਤੰਬਰ (ਵਿਨੋਦ ਸ਼ਰਮਾ, ਖੰਨਾ)-ਸ਼ੇਰੋਂ ਮਾਡਲ ਟਾਊਨ ਨੰਬਰ 2 ਦੇ ਪਿੰਡ ਵਾਸੀਆਂ ਨੇ ਪਿੰਡ ਦੀ ਸਮੁੱਚੀ ਪੰਚਾਇਤ ਸਰਬਸੰਮਤੀ ਨਾਲ ਚੁਣ ਲਈ ਹੈ। ਅੱਜ ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡ ਦੀ ਮੌਜੂਦਗੀ ਵਿਚ ਪਿੰਡ ਵਾਸੀਆਂ ਨੇ ਹਰਮੀਤ ਕੌਰ ਪਤਨੀ ਰਾਣਾ ਸਿੰਘ ਨੂੰ ਪਿੰਡ ਦਾ ਸਰਪੰਚ ਚੁਣ ਲਿਆ ਹੈ ਜਦਕਿ ਕਿਰਨਦੀਪ ਕੌਰ ਪਤਨੀ ਕੁਲਦੀਪ ਸਿੰਘ, ਅਮਨਦੀਪ ਕੌਰ ਪਤਨੀ ਹਰਬੰਸ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ, ਸੁਖਦੇਵ ਸਿੰਘ ਪੁੱਤਰ ਗਰੀਬੂ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਗੁਰਾ ਸਿੰਘ ਨੂੰ ਪੰਚਾਇਤ ਮੈਂਬਰ ਚੁਣਿਆ ਗਿਆ। ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੋਣ ਕਰਨਾ ਸ਼ਲਾਘਾਯੋਗ ਉੱਦਮ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ