JALANDHAR WEATHER

ਪੰਚਾਇਤੀ ਚੋਣਾਂ ਨੂੰ ਲੈ ਕੇ ਪੁਲਿਸ ਨੇ ਕੱਢਿਆ ਫਲੈਗ ਮਾਰਚ

ਗੁਰੂਹਰਸਹਾਏ, 28 ਸਤੰਬਰ (ਕਪਿਲ ਕੰਧਾਰੀ)-ਐਸ. ਐਸ. ਪੀ. ਸੋਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਡੀ. ਐੱਸ. ਪੀ. ਸਤਨਾਮ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ. ਐਸ. ਪੀ. ਸਤਨਾਮ ਸਿੰਘ, ਥਾਣਾ ਮੁਖੀ ਜੱਜ ਪਾਲ ਸਿੰਘ ਤੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਤੇ ਅਧਿਕਾਰੀ ਹਾਜ਼ਰ ਸਨ। ਡੀ. ਐਸ. ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਨੂੰ ਵੀ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਜੇਕਰ ਕਿਸੇ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ