JALANDHAR WEATHER

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਥਾਣੇ 'ਚ ਅਸਲਾ ਜਮ੍ਹਾ ਕਰਵਾਉਣ - ਐਸ. ਐਚ. ਓ. ਭੁਲੱਥ

ਭੁਲੱਥ, 28 ਸਤੰਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਥਾਣਾ ਭੁਲੱਥ ਦੇ ਐਸ.ਐਚ.ਓ. ਹਰਜਿੰਦਰ ਸਿੰਘ ਨੇ ਖੇਤਰ ਦੇ ਸਮੂਹ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ 5 ਅਕਤੂਬਰ ਤੋਂ ਪਹਿਲਾਂ ਆਪਣਾ ਲਾਈਸੈਂਸੀ ਅਸਲਾ ਥਾਣਾ ਭੁਲੱਥ ਵਿਚ ਜਮ੍ਹਾ ਕਰਵਾਇਆ ਜਾਵੇ ਤਾਂ ਜੋ ਆਦਰਸ਼ ਚੋਣ ਜ਼ਾਬਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਸ਼ਾਂਤੀ-ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵਿਭਾਗ ਦੇ ਸੀਨੀਅਰ ਅਫਸਰਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਕਰਮਚਾਰੀ ਮੁਸਤੈਦੀ ਨਾਲ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਭੁਲੱਥ ਖੇਤਰ ਅਧੀਨ ਆਉਂਦੇ ਸਮੂਹ ਪਿੰਡਾਂ ਦੇ ਵਸਨੀਕ ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਤੇ ਸ਼ਾਂਤਮਈ ਮਾਹੌਲ ਵਿਚ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ, ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਚੋਣਾਂ ਵਿਚ ਵਿਘਨ ਨਹੀਂ ਪਾਉਣ ਦਿੱਤਾ ਜਾਵੇਗਾ। ਜੇਕਰ ਕਿਸੇ ਨੇ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਗਤੀਵਿਧੀਆਂ ਵਿਚ ਸ਼ਾਮਿਲ ਨਜ਼ਰ ਆਉਂਦਾ ਹੈ ਤਾਂ ਉਸਦੀ ਇਤਲਾਹ ਤੁਰੰਤ ਥਾਣਾ ਭੁਲੱਥ ਨੂੰ ਦਿੱਤੀ ਜਾਵੇ ਤਾਂ ਜੋ ਤੁਰੰਤ ਬਣਦੀ ਕਾਰਵਾਈ ਕਰਕੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ