JALANDHAR WEATHER

ਸਰੋਵਰ ਚ ਡੁੱਬਣ ਨਾਲ ਪਤੀ ਪਤਨੀ ਦੀ ਮੌਤ

 ਕਾਦੀਆਂ, 29 ਸਤੰਬਰ (ਕੁਲਵਿੰਦਰ ਸਿੰਘ) - ਥਾਣਾ ਕਾਦੀਆਂ ਅਧੀਨ ਪੈਂਦੇ ਪਿੰਡ ਲੀਲ੍ਹ ਕਲਾਂ ਵਿਖੇ ਅੱਜ ਤੜਕਸਾਰ ਇਕ ਮੰਦਭਾਗੀ ਘਟਨਾ ਸਾਹਮਣੇ ਆਉਣ ਦੀ ਖ਼ਬਰ ਹੈ । ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਕੰਡੀਲੇ ਤੋਂ ਬਲਵੰਤ ਸਿੰਘ ਆਪਣੇ ਮੋਟਰਸਾਈਕਲ 'ਤੇ ਆਪਣੀ ਪਤਨੀ ਰਣਜੀਤ ਕੌਰ ਨਾਲ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਜਦੋਂ ਬਲਵੰਤ ਸਿੰਘ ਸਰੋਵਰ ਵਿਚ ਇਸ਼ਨਾਨ ਕਰਨ ਲਈ ਵੜਿਆ ਤਾਂ ਅਚਾਨਕ ਉਹ ਡੁੱਬਣ ਲੱਗ ਪਿਆ ਤਾਂ ਉਸ ਦੀ ਪਤਨੀ ਰਣਜੀਤ ਕੌਰ ਨੇ ਆਪਣੀ ਚੁੰਨੀ ਨਾਲ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਉਹ ਵੀ ਡੁੱਬ ਗਈ। ਬਲਵੰਤ ਸਿੰਘ ਪਿੰਡ ਵਿਚ ਸਾਈਕਲ ਰਿਪੇਅਰ ਦਾ ਕੰਮ ਕਰਦਾ ਸੀ ਤੇ ਉਸ ਦੇ ਤਿੰਨ ਬੱਚੇ ਹਨ।ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ । ਥਾਣਾ ਕਾਦੀਆਂ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ