ਪੰਜਾਬ ਦੇ ਹਿੱਤ ਲਈ ਜਲਦ ਹੀ ਇਕ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਈ ਜਾਵੇਗੀ - ਬਾਪੂ ਤਰਸੇਮ ਸਿੰਘ
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ) - ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਿੱਤ ਲਈ ਜਲਦ ਹੀ ਇਕ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਈ ਜਾਵੇਗੀ, ਜਿਸ ਦੇ ਲਈ ਵੱਖ-ਵੱਖ ਧਾਰਮਿਕ ਸਮਾਜਿਕ ਅਤੇ ਹੋਰ ਆਗੂਆਂ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਉਪਰੰਤ ਪਾਰਟੀ ਦਾ ਨਾਂਅ ਐਲਾਨਿਆ ਜਾਵੇਗਾ। ਭਾਈ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਦੇ ਫ਼ੈਸਲੇ ਦਿੱਲੀ ਤੋਂ ਹੋ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਵੀ ਦਿੱਲੀ ਦੀ ਕਠਪੁਤਲੀ ਹਨ ।