ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਨੇ ਫਿਰ ਮੰਗੀ ਪੈਰੋਲ
ਰੋਹਤਕ, 29 ਸਤੰਬਰ - ਰੋਹਤਕ ਦੀ ਸੁਨਾਰੀਆ ਜੇਲ੍ਹ ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ 20 ਦਿਨ ਦੀ ਪੈਰੋਲ ਮੰਗੀ ਹੈ। ਸਰਕਾਰ ਨੇ ਪੈਰੋਲ ਲਈ ਡੇਰਾ ਮੁਖੀ ਦੀ ਅਰਜ਼ੀ ਚੋਣ ਅਧਿਕਾਰੀ ਨੂੰ ਭੇਜ ਦਿੱਤੀ ਹੈ।