JALANDHAR WEATHER

ਸਤਨਾਮ ਸਿੰਘ ਭੁਚਾਲ ਪਿੰਡ ਆਲਮਪੁਰ ਦੇ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ

ਖਡੂਰ ਸਾਹਿਬ, 29 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਬਣਾਉਣ ਦਾ ਸਿਲਸਿਲਾ ਪਿੰਡ ਆਲਮਪੁਰ ਤੋਂ ਸ਼ੁਰੂ ਹੋ ਗਿਆ ਹੈ। ਪਿੰਡ ਵਾਸੀਆਂ ਨੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਰਬਸੰਮਤੀ ਨਾਲ ਸਤਨਾਮ ਸਿੰਘ ਭੁਚਾਲ ਨੂੰ ਸਰਪੰਚ ਚੁਣ ਲਿਆ ਹੈ ਅਤੇ ਪੰਚ ਚੁਣਨ ਦਾ ਅਧਿਕਾਰ ਸਰਪੰਚ ਨੂੰ ਦੇ ਦਿੱਤਾ ਹੈ। ਇਸ ਮੌਕੇ ਨਵ-ਨਿਯੁਕਤ ਸਰਪੰਚ ਸਤਨਾਮ ਸਿੰਘ ਭੁਚਾਲ ਨੇ ਕਿਹਾ ਕਿ ਜੋ ਵੀ ਪਿੰਡ ਵਾਸੀਆਂ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਮੈਂ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ