JALANDHAR WEATHER

ਨਕਲੀ ਸੀ.ਬੀ.ਆਈ. ਅਧਿਕਾਰੀ ਬਣ ਕੇ ਭਾਰਤ ਦੇ ਮਸ਼ਹੂਰ ਕਾਰੋਬਾਰੀ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ 2 ਕਾਬੂ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਕਲੀ ਸੀ.ਬੀ.ਆਈ. ਅਧਿਕਾਰੀ ਬਣ ਕੇ ਭਾਰਤ ਦੇ ਮਸ਼ਹੂਰ ਅਤੇ ਵਰਧਮਾਨ ਗਰੁੱਪ ਦੇ ਮਾਲਕ ਸ੍ਰੀ ਪੌਲ ਉਸਵਾਲ ਨਾਲ ਕਰੋੜਾਂ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਕਰੋੜ 25 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿਚ ਕੁਝ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਕਥਿਤ ਦੋਸ਼ੀਆਂ ਨੇ ਬੀਤੇ ਦਿਨ ਉਸਵਾਲ ਪਾਸੋਂ ਨਕਲੀ ਸੀ.ਬੀ.ਆਈ. ਅਧਿਕਾਰੀ ਅਤੇ ਸੁਪਰੀਮ ਕੋਰਟ ਦੇ ਜਾਅਲੀ ਵਾਰੰਟ ਦਾ ਡਰਾਵਾ ਦੇ ਕੇ ਇਹ ਰਕਮ ਵੱਖ-ਵੱਖ ਖਾਤਿਆਂ ਵਿਚ ਤਬਦੀਲ ਕਰਵਾਈ ਸੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ