ਧਰਮਕੋਟ 'ਚ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਸਰਬਸੰਮਤੀ ਨਾਲ ਪੰਚਾਇਤ ਦੀ ਹੋਈ ਚੋਣ
ਓਠੀਆਂ, 29 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਬਲਾਕ ਹਰਸਾ ਛੀਨਾ ਅਧੀਨ ਆਉਂਦੇ ਪਿੰਡ ਧਰਮਕੋਟ ਵਿਖੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਿੰਡ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ ਵਿਚ ਬਲਜੀਤ ਕੌਰ ਪਤਨੀ ਬਲਜਿੰਦਰ ਸਿੰਘ ਸਰਪੰਚ, ਰਜਨਦੀਪ ਕੌਰ, ਦੀਦਾਰ ਸਿੰਘ, ਦਵਿੰਦਰ ਸਿੰਘ, ਰਾਜਵਿੰਦਰ ਸਿੰਘ, ਦਲਜੀਤ ਕੌਰ, ਅਮਨਦੀਪ ਕੌਰ ਅਤੇ ਜਗਤਾਰ ਸਿੰਘ ਪੰਚਾਇਤ ਮੈਂਬਰ ਚੁਣੇ ਗਏ। ਨਵੀਂ ਚੁਣੀ ਗਈ ਪੰਚਾਇਤ ਦੀ ਖੁਸ਼ੀ ਵਿਚ ਪਿੰਡ ਵਾਸੀਆਂ ਨੇ ਢੋਲ ਵਜਾ ਕੇ ਭੰਗੜੇ ਪਾਏ ਅਤੇ ਲੱਡੂ ਵੰਡੇ।