JALANDHAR WEATHER

ਅੰਮ੍ਰਿਤਸਰ : ਬਟਾਲਾ ਰੋਡ ਨੇੜੇ ਫੈਕਟਰੀ 'ਚ ਹੋਇਆ ਧਮਾਕਾ, 3 ਜ਼ਖਮੀ

ਅੰਮ੍ਰਿਤਸਰ, 29 ਸਤੰਬਰ (ਅਜੀਤ ਬਿਊਰੋ)-ਬਟਾਲਾ ਰੋਡ ਪਿੱਲਰ ਨੰਬਰ 54 ਨੇੜੇ ਫੈਕਟਰੀ ਵਿਚ ਧਮਾਕਾ ਹੋਇਆ ਹੈ। ਬਲਾਸਟ ਵਿਚ ਤਿੰਨ ਲੋਕ ਜ਼ਖਮੀ ਹੋਏ ਹਨ। ਦੱਸ ਦਈਏ ਕਿ ਅੰਮ੍ਰਿਤਸਰ-ਬਟਾਲਾ ਰੋਡ ਕੁੱਲੂ ਮਿੱਲ ਵਾਲੀ ਗਲੀ ਵਿਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੈਡੀਸਨ ਦੀ ਫੈਕਟਰੀ ਵਿਚ ਵੱਡਾ ਧਮਾਕਾ ਹੋ ਗਿਆ ਅਤੇ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਗਲੀ ਵਿਚ ਕਈ ਘਰਾਂ ਦੇ ਕੱਚ ਦੇ ਸ਼ੀਸ਼ੇ ਟੁੱਟ ਗਏ ਤੇ ਤਿੰਨ ਦੇ ਕਰੀਬ ਲੋਕ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ ਇਸ ਮਾਮਲੇ ਵਿਚ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਟਾਲਾ ਰੋਡ ਕੁੱਲੂ ਮਿੱਲ ਵਾਲੀ ਗਲੀ ਵਿਚ ਬਲਾਸਟ ਹੋਣ ਦੀ ਖਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਉਹ ਮੌਕੇ ਉਤੇ ਪਹੁੰਚੇ ਤੇ ਇਥੇ ਇਕ ਮਸ਼ੀਨ ਵਿਚ ਧਮਾਕਾ ਹੋਇਆ ਹੈ ਤੇ ਇਸ ਧਮਾਕੇ ਨਾਲ 3 ਲੋਕ ਵੀ ਜ਼ਖਮੀ ਹੋਏ ਹਨ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ ਤੇ ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ