JALANDHAR WEATHER

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਰਤਾਰਪੁਰ ਵਿਖੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਦੇ ਹੈੱਡ ਕਾਂਸਟੇਬਲ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰੇਲਵੇ ਫਾਟਕ ਤੋਂ ਸੂਚਨਾ ਮਿਲੀ ਕਿ ਇਕ ਵਿਅਕਤੀ ਦੀ ਰੇਲ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਹੈ, ਜਿਸ ਦੀ ਪਛਾਣ ਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਡੈਣਵਿੰਡ ਲੱਖਣ ਕਲਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਤਨੀ ਬਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ