1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਭਰ ਦੀਆਂ ਅਨਾਜ ਮੰਡੀਆਂ ਬੰਦ ਰੱਖਣ ਦਾ ਐਲਾਨ
ਰਾਮਾਂ ਮੰਡੀ, 29 ਸਤੰਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਦੀਆਂ ਕਿਸਾਨ, ਆੜ੍ਹਤੀ ਅਤੇ ਮਜ਼ਦੂਰ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਪੰਜਾਬ ਭਰ ਦੇ ਆੜ੍ਹਤੀਆਂ ਨੇ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਆੜ੍ਹਤੀਆ ਐਸੋਸੀਏਸ਼ਨ ਰਾਮਾਂ ਦੇ ਪ੍ਰਧਾਨ ਭੂਰਾ ਲਾਲ ਗਰਗ ਨੇ ਆੜ੍ਹਤੀਆਂ ਦੀ ਇਕ ਮੀਟਿੰਗ ਦੌਰਾਨ ਦਿੱਤੀ ਅਤੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਆਉਣ ਵਾਲੇ ਪੈਡੀ ਸੀਜ਼ਨ ਦੀਆਂ ਮੁਕੰਮਲ ਤਿਆਰੀਆਂ ਸਿਰਫ਼ ਕਾਗਜ਼ਾਂ ਵਿਚ ਹੀ ਕੀਤੀਆਂ ਗਈਆਂ ਹਨ।