ਗੁਰਲਾਲ ਸਿੰਘ ਕੱਕੜ ਸਰਬ ਸੰਮਤੀ ਨਾਲ ਬਣੇ ਸਰਪੰਚ
ਚੋਗਾਵਾਂ, 29 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਕੱਕੜ ਦੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਮੁਕਾਬਲੇ ਦੇ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਹੈ। ਬਿਨਾਂ ਮੁਕਾਬਲੇ ਚੁਣੇ ਸਰਪੰਚ ਗੁਰਲਾਲ ਸਿੰਘ ਕੱਕੜ ਨੂੰ ਜਥੇਦਾਰ ਦਇਆ ਸਿੰਘ, ਵਾਈਸ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ, ਡਾ. ਰਾਜਵਿੰਦਰ ਸਿੰਘ ਰਾਜੂ, ਸਾਬਕਾ ਸਰਪੰਚ ਮੇਜਰ ਸਿੰਘ ਕੱਕੜ, ਕੁਲਦੀਪ ਸਿੰਘ, ਹਰਨੇਕ ਸਿੰਘ, ਪਿਆਰਾ ਸਿੰਘ, ਗੁਲਜਾਰ ਸਿੰਘ, ਹਰਿੰਦਰ ਸਿੰਘ ਜ਼ੈਲਦਾਰ, ਮਨਦੀਪ ਸਿੰਘ ਆੜ੍ਹਤੀ, ਹਰਭੇਜ ਸਿੰਘ, ਨਿਸ਼ਾਨ ਸਿੰਘ ਨੰਬਰਦਾਰ ਸਮੇਤ ਸਮੂਹ ਪਿੰਡ ਵਾਸੀਆਂ ਨੇ ਸਨਮਾਨਿਤ ਕੀਤਾ। ਇਸ ਮੌਕੇ ਗੁਰਲਾਲ ਸਿੰਘ ਕੱਕੜ ਨੇ ਸਮੂਹ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ। ਸਮੂਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਪਿੰਡ ਤੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।