JALANDHAR WEATHER

ਪਿੰਡ ਵਰਪਾਲ ਖੁਰਦ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ

ਚੱਬਾ, 29 ਸਤੰਬਰ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਤੇ ਬਲਾਕ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਖੁਰਦ ਦੇ ਵਾਸੀਆਂ ਵਲੋਂ ਇਕੱਤਰਤਾ ਦੌਰਾਨ ਸਾਬਕਾ ਡਾਇਰੈਕਟਰ ਅਵਤਾਰ ਸਿੰਘ ਲਾਲੀ, ਮੁਲਖਜੀਤ ਸਿੰਘ ਲਾਡੀ, ਅੰਗਰੇਜ਼ ਸਿੰਘ ਵਰਪਾਲ ਖੁਰਦ, ਸਾਬਕਾ ਸਰਪੰਚ ਸਰਮੈਲ ਸਿੰਘ ਵਰਪਾਲ ਖੁਰਦ, ਸਰਪੰਚ ਕਸ਼ਮੀਰ ਸਿੰਘ ਵਰਪਾਲ ਕਲਾਂ, ਕੁਲਦੀਪ ਸਿੰਘ, ਗੁਰਬੀਰ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ ਅਤੇ ਹੋਰ ਮੋਹਤਬਰਾਂ ਦੀ ਅਗਵਾਈ ਵਿਚ ਦੂਸਰੀ ਵਾਰ ਸਰਬਸੰਮਤੀ ਨਾਲ ਠੇਕੇਦਾਰ ਕੇਵਲ ਸਿੰਘ ਨੂੰ ਸਰਪੰਚ ਚੁਣ ਲਿਆ ਗਿਆ ਅਤੇ ਜਗਤਾਰ ਸਿੰਘ, ਜਸਵੰਤ ਕੌਰ, ਬਲਵਿੰਦਰ ਕੌਰ, ਸਰਬਜੀਤ ਸਿੰਘ, ਮਨਜੀਤ ਕੌਰ, ਜਸਬੀਰ ਸਿੰਘ ਗਿੱਲ ਅਤੇ ਸਵਿੰਦਰ ਸਿੰਘ ਪੰਚ ਚੁਣ ਲਏ ਗਏ। ਇਸ ਮੌਕੇ ਪਿੰਡ ਵਾਸੀਆਂ ਅਤੇ ਮੋਹਤਬਰਾਂ ਵਲੋਂ ਨਵੇਂ ਚੁਣੇ ਸਰਪੰਚ ਸਮੇਤ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਨਵੇਂ ਚੁਣੇ ਸਰਪੰਚ ਕੇਵਲ ਸਿੰਘ ਅਤੇ ਮੈਂਬਰਾਂ ਨੇ ਪਿੰਡ ਵਾਸੀਆਂ ਤੇ ਮੋਹਤਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿੰਡ ਦੀ ਬਿਹਤਰੀ ਲਈ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੀ ਬਿਨਾਂ ਭੇਦਭਾਵ ਦੇ ਵਿਕਾਸ ਕਾਰਜਾਂ, ਲੋਕ ਭਲਾਈ ਕੰਮ ਅਤੇ ਹੋਰ ਮੁੱਦਿਆਂ ਉਤੇ ਰਲ-ਮਿਲ ਕੇ ਕੰਮ ਕਰਨਗੇ ਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ