JALANDHAR WEATHER

ਕੋਲਕਾਤਾ ਜਬਰ ਜਨਾਹ ਮਾਮਲਾ: ਸੁਪਰੀਮ ਕੋਰਟ ਵਿਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 30 ਸਤੰਬਰ- ਕੋਲਕਾਤਾ ਵਿਚ 8-9 ਅਗਸਤ ਨੂੰ ਇਕ ਸਿੱਖਿਆਰਥੀ ਡਾਕਟਰ ਦੇ ਜਬਰ ਜਨਾਹ-ਕਤਲ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਇਸ ਸੁਣਵਾਈ ਵਿਚ ਰਾਜ ਸਰਕਾਰ ਵਲੋਂ ਕੰਮ ਵਾਲੀ ਥਾਂ ’ਤੇ ਸੁਰੱਖਿਆ ਨੂੰ ਲੈ ਕੇ ਜਵਾਬ ਦਾਇਰ ਕੀਤਾ ਜਾਣਾ ਹੈ। ਜੂਨੀਅਰ ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਉਹ ਸੂਬਾ ਸਰਕਾਰ ਦੇ ਜਵਾਬ ਤੋਂ ਸੰਤੁਸ਼ਟ ਨਾ ਹੋਏ ਤਾਂ ਉਹ ਮੁੜ ਹੜਤਾਲ ਸ਼ੁਰੂ ਕਰ ਦੇਣਗੇ। ਇਸ ਤੋਂ ਪਹਿਲਾਂ ਡਾਕਟਰਾਂ ਨੇ 10 ਅਗਸਤ ਤੋਂ 21 ਸਤੰਬਰ ਤੱਕ 42 ਦਿਨ ਹੜਤਾਲ ਕੀਤੀ ਸੀ। ਇਸ ਦੇ ਨਾਲ ਹੀ ਕੋਲਕਾਤਾ ਦੇ ਸਾਗਰ ਦੱਤਾ ਹਸਪਤਾਲ ਵਿਚ 27 ਸਤੰਬਰ ਨੂੰ ਇਕ ਮਰੀਜ਼ ਦੀ ਮੌਤ ਤੋਂ ਬਾਅਦ 3 ਡਾਕਟਰਾਂ ਅਤੇ 3 ਨਰਸਾਂ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਤੋਂ ਵੀ ਜੂਨੀਅਰ ਡਾਕਟਰ ਨਾਰਾਜ਼ ਹਨ। ਹਸਪਤਾਲ ਵਿਚ ਡਾਕਟਰਾਂ ਨੇ ਪ੍ਰਦਰਸ਼ਨ ਵੀ ਕੀਤਾ। ਇਸ ਮਾਮਲੇ ਵਿਚ ਪ੍ਰਦਰਸ਼ਨ ਕਰ ਰਹੇ ਚਾਰ ਡਾਕਟਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਡਾਕਟਰਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਹਸਪਤਾਲਾਂ ਵਿਚ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਹ ਬਿਨਾਂ ਕਿਸੇ ਡਰ ਦੇ ਡਿਊਟੀ ਕਰ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ