JALANDHAR WEATHER

ਪਿੰਡ ਜੱਜੇ ’ਚ ਸਰਬ ਸੰਮਤੀ ਨਾਲ ਸਰਪੰਚ ਤੇ ਪੰਚਾਂ ਦੀ ਚੋਣ

ਓਠੀਆਂ, (ਅੰਮ੍ਰਿਤਸਰ), 30 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਜੱਜੇ ਵਿਖੇ ਸਰਬ ਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣ ਕੇ ਪਿੰਡ ਵਾਸੀਆਂ ਲਈ ਵੱਖਰੀ ਮਿਸਾਲ ਪੇਸ਼ ਕੀਤੀ ਹੈ। ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਜੱਜੇ ਦੇ ਗ੍ਰਹਿ ਵਿਖੇ ਸਰਬ ਸੰਮਤੀ ਨਾਲ ਪਿੰਡ ਦੀ ਪੰਚਾਇਤ ਦੀ ਚੋਣ ਹੋਈ, ਜਿਸ ਵਿਚ ਕੰਵਲਜੀਤ ਕੌਰ ਪਤਨੀ ਨਾਨਕ ਸਿੰਘ ਨੂੰ ਸਰਪੰਚ ਅਤੇ ਜਸਬੀਰ ਸਿੰਘ, ਦਲਬੀਰ ਸਿੰਘ, ਮੇਜਰ ਸਿੰਘ, ਲਖਵਿੰਦਰ ਕੌਰ ਅਤੇ ਹਰਮੀਤ ਕੌਰ ਨੂੰ ਪੰਚ ਚੁਣ ਲਿਆ ਗਿਆ। ਪਿੰਡ ਵਾਸੀਆਂ ਨੇ ਨਵੀਂ ਚੁਣੀ ਪੰਚਾਇਤ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ