JALANDHAR WEATHER

ਭਾਈ ਕੀ ਸਮਾਧ ’ਚ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ

ਲੌਂਗੋਵਾਲ, (ਸੰਗਰੂਰ), 30 ਸਤੰਬਰ (ਵਿਨੋਦ, ਖੰਨਾ) - ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਪਿੰਡੀ ਭਾਈ ਕੀ ਸਮਾਧ ਨਿਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਸਮੁੱਚੀ ਪੰਚਾਇਤ ਸਰਬ ਸੰਮਤੀ ਨਾਲ ਚੁਣੀ ਅਤੇ ਨੌਜਵਾਨ ਆਗੂ ਭੀਮ ਦਾਸ ਬਾਵਾ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਹੈ। ਇਸ ਤੋਂ ਇਲਾਵਾ ਕੌਰ ਦਾਸ, ਰਣਜੋਤ ਸਿੰਘ, ਬਲਜੀਤ ਕੌਰ, ਬੰਤ ਕੌਰ ਅਤੇ ਬਲਵੀਰ ਸਿੰਘ ਨੂੰ ਪਿੰਡ ਵਾਸੀਆਂ ਨੇ ਪੰਚ ਚੁਣੇ ਜਾਣ ਦੀ ਸਹਿਮਤੀ ਦਿੱਤੀ ਹੈ। ਇਲਾਕੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਢਿੱਲੋਂ ਨੇ ਨਵੀਂ ਚੁਣੀ ਪੰਚਾਇਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਕੇ ਏਕੇ ਦਾ ਸਬੂਤ ਦਿੱਤਾ ਹੈ। ਇਸ ਮੌਕੇ ਬਲਵਿੰਦਰ ਸਿੰਘ ਢਿੱਲੋਂ, ਵਿੱਕੀ ਵਸਿਸ਼ਟ, ਨੀਟੂ ਸ਼ਰਮਾ ਅਤੇ ਸਮੁੱਚੇ ਪਿੰਡ ਵਾਸੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ