JALANDHAR WEATHER

ਪਿੰਡ ਸਿੱਧਵਾਂ ਵਿਖੇ ਸਰਬਸੰਮਤੀ ਨਾਲ ਹੋਈ ਸਰਪੰਚ ਅਤੇ ਪੰਚਾਂ ਦੀ ਚੋਣ

ਭੁਲੱਥ, (ਕਪੂਰਥਲਾ), 30 ਸਤੰਬਰ (ਮਨਜੀਤ ਸਿੰਘ ਰਤਨ )- ਇੱਥੋਂ ਨਜ਼ਦੀਕੀ ਪਿੰਡ ਸਿੱਧਵਾ ਵਿਖੇ ਲੋਕਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਅਤੇ ਪੰਚਾਂ ਦੀ ਚੋਣ ਕੀਤੀ ਗਈ। ਇਸ ਦੌਰਾਨ ਰਾਜਵਿੰਦਰ ਕੌਰ ਨੂੰ ਪਿੰਡ ਦੀ ਸਰਪੰਚ ਅਤੇ ਰਾਜਵਿੰਦਰ ਕੌਰ, ਜਸਵਿੰਦਰ ਸਿੰਘ, ਸੁਖਦੇਵ ਸਿੰਘ, ਜਗਪ੍ਰੀਤ ਸਿੰਘ ਅਤੇ ਕੁਲਦੀਪ ਕੌਰ ਨੂੰ ਮੈਂਬਰ ਪੰਚਾਇਤ ਚੁਣਿਆ ਗਿਆ। ਇਸ ਮੌਕੇ ’ਤੇ ਸਰਪੰਚ ਰਾਜਵਿੰਦਰ ਕੌਰ ਨੇ ਕਿਹਾ ਕਿ ਪਿੰਡ ਦੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ