JALANDHAR WEATHER

ਉਦੇਵੀਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਬੀ.ਡੀ.ਓ. ਦਫ਼ਤਰ ਡੇਰਾ ਬਾਬਾ ਨਾਨਕ ’ਚ ਕਾਂਗਰਸੀਆਂ ਲਗਾਇਆ ਧਰਨਾ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 30 ਸਤੰਬਰ- (ਅਵਤਾਰ ਸਿੰਘ ਰੰਧਾਵਾ)- ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ, ਕਾਗਜ਼ੀ ਪ੍ਰਕਿਰਿਆ ਸਹੀ ਢੰਗ ਨਾਲ ਨਾ ਚੱਲਣ ਕਰਕੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੇਵੀਰ ਸਿੰਘ ਰੰਧਾਵਾ ਨੇ ਹਲਕੇ ਦੇ ਸੈਂਕੜੇ ਕਾਂਗਰਸੀ ਆਗੂਆਂ ਤੇ ਵਰਕਰਾਂ ਸਮੇਤ ਬੀ.ਡੀ.ਓ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਚੋਣ ਪ੍ਰਕਿਰਿਆ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਪਰ ਬੀ.ਡੀ.ਓ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਕੋਈ ਵੀ ਜ਼ਿੰਮੇਵਾਰ ਸੈਕਟਰੀ ਮੌਜੂਦ ਨਹੀਂ ਹੈ, ਨਾ ਹੀ ਚੁੱਲਾ ਟੈਕਸ ਦੀ ਰਸੀਦ ਅਤੇ ਹੋਰ ਕਾਗਜ਼ੀ ਕਾਰਵਾਈ ਦੀ ਪ੍ਰਕਿਰਿਆ ਸਹੀ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਲਕਾ ਡੇਰਾ ਬਾਬਾ ਨਾਨਕ ਅੰਦਰ ਆਪਣੀ ਹਾਰ ਦਿਸ ਰਹੀ ਹੈ, ਜਿਸ ਕਰਕੇ ਬੁਖਲਾਹਟ ਵਿਚ ਆ ਕੇ ਹਲਕੇ ਅੰਦਰਲੇ ਲੋਕਾਂ ਉੱਪਰ ਭੰਬਲ ਭੂਸਾ ਖੜਾ ਕਰਕੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਾਗਜ਼ੀ ਕਾਰਵਾਈ ਦੀ ਪ੍ਰਕਿਰਿਆ ਸਹੀ ਢੰਗ ਨਾਲ ਨਹੀਂ ਚੱਲਦੀ, ਉਦੋਂ ਤੱਕ ਅਸੀਂ ਬੀ.ਡੀ.ਓ. ਦਫ਼ਤਰ ਦੇ ਗੇਟ ਮੂਹਰੇ ਧਰਨਾ ਦੇਵਾਂਗੇ। ਉਨ੍ਹਾਂ ਕਿਹਾ ਕਿ ਜੋ ਵੀ ਹੋਵੇ ਕਿਸੇ ਕਿਸਮ ਦੀ ਗੁੰਡਾਗਰਦੀ ਨਹੀਂ ਚੱਲਣ ਦਿਆਂਗੇ ਅਤੇ ਹਲਕੇ ਦੇ ਪਿੰਡਾਂ ਅੰਦਰ ਆਪਣੇ ਸਰਪੰਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ