JALANDHAR WEATHER

ਪੰਚਾਇਤੀ ਚੋਣਾਂ ਸ਼ਾਂਤਮਈ ਤਰੀਕੇ ਨਾਲ ਨਪੇੜੇ ਚਾੜਨ ਲਈ ਸਾਰੇ ਪ੍ਰਬੰਧ ਹਨ ਮੁਕੰਮਲ- ਡੀ. ਐੱਸ. ਪੀ.

ਭੁਲੱਥ, (ਕਪੂਰਥਲਾ), 30 ਸਤੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਡੀ.ਐਸ.ਪੀ ਕਰਨੈਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਦੇ ਚਲਦਿਆਂ ਪੁਲਿਸ ਪ੍ਰਸ਼ਾਸਨ ਇਲਾਕੇ ਅੰਦਰ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਪੁਲਿਸ ਮੁਲਾਜ਼ਮਾਂ ਦੀ ਗਸ਼ਤ ਵਧਾ ਦਿੱਤੀ ਗਈ ਹੈ, ਤਾਂ ਕਿ ਅਮਨ ਕਾਨੂੰਨ ਵਿਵਸਥਾ ਕਾਇਮ ਰੱਖੀ ਜਾ ਸਕੇ। ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ, ਤਾਂ ਕਿ ਪਿੰਡਾਂ ਅੰਦਰ ਕਿਸੇ ਵੀ ਤਰ੍ਹਾਂ ਦੀ ਗੜਬੜ ਪੈਦਾ ਨਾ ਹੋ ਸਕੇ। ਪੰਚਾਇਤੀ ਚੋਣਾਂ ਸ਼ਾਂਤਮਈ ਤਰੀਕੇ ਨਾਲ ਨਪੇੜੇ ਚੜਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ