JALANDHAR WEATHER

ਹਰਿਆਣਾ: ਸਾਨੂੰ ਸੂਬੇ ਵਿਚ ਚਾਹੀਦੀ ਹੈ ਗਰੀਬਾਂ ਤੇ ਕਿਸਾਨਾਂ ਦੀ ਸਰਕਾਰ- ਰਾਹੁਲ ਗਾਂਧੀ

ਨਰਾਇਣਗੜ੍ਹ, (ਅੰਬਾਲਾ), 30 ਸਤੰਬਰ- ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਜੇ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਇਹ 36 ਬਿਰਾਦਰੀਆਂ ਦੀ ਸਰਕਾਰ ਹੋਵਗੀ ਅਤੇ ਸਭ ਦੀ ਬਰਾਬਰ ਦੀ ਭਾਗੀਦਾਰੀ ਹੋਵੇਗੀ। ਰਾਹੁਲ ਗਾਂਧੀ ਨੇ ਕਾਂਗਰਸ ਦੀਆਂ 7 ਗਰੰਟੀਆਂ ਦਾ ਵੀ ਆਪਣੇ ਭਾਸ਼ਣ ਵਿਚ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਹਰ ਜਾਤੀ ਦੇ 2 ਲੱਖ ਦੇ ਕਰੀਬ ਲੋਕਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ’ਤੇ ਐਮ.ਐਸ.ਪੀ. ਵੀ ਦਿੱਤੀ ਜਾਵੇਗੀ ਤੇ ਜੋ ਫ਼ਸਲ ਅਜੇ ਤੱਕ ਖ਼ਰੀਦੀ ਨਹੀਂ ਗਈ ਹੈ, ਉਹ ਚੋਣਾਂ ਖ਼ਤਮ ਹੁੰਦੇ ਹੀ ਖ਼ਰੀਦੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਹਰਿਆਣਾ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਤੇ ਉਹ ਆਪਣੀਆਂ ਜਾਨਾਂ ਖ਼ਤਰੇ ਵਿਚ ਪਾ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਇਥੇ ਲੜਾਈ ਭਾਜਪਾ ਤੇ ਕਾਂਗਰਸ ਵਿਚਕਾਰ ਹੈ ਤੇ ਇਹ ਵਿਚਾਰਧਾਰਾ ਦੀ ਲੜਾਈ ਹੈ। ਇਕ ਪਾਸੇ ਨਿਆਂ ਹੈ ਤੇ ਦੂਜੇ ਪਾਸ ਅਨਿਆਂ। ਉਨ੍ਹਾਂ ਕਿਹਾ ਕਿ ਇਹ ਮੋਦੀ ਜੀ ਦੀ ਸਰਕਾਰ ਨਹੀਂ ਬਲਕਿ ਅਡਾਨੀ ਦੀ ਸਰਕਾਰ ਹੈ। ਸਾਨੂੰ ਹਰਿਆਣਾ ਵਿਚ ਗਰੀਬਾਂ ਤੇ ਕਿਸਾਨਾਂ ਦੀ ਸਰਕਾਰ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ