JALANDHAR WEATHER

ਸਾਬਕਾ ਵਿਧਾਇਕ ਭੁੱਲਰ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਬਲਾਕ ਵਲਟੋਹਾ ਨੂੰ ਘੇਰਿਆ

ਅਮਰਕੋਟ/ਖੇਮਕਰਨ, (ਤਰਨਤਾਰਨ), 30 ਸਤੰਬਰ (ਬਿੱਲਾ, ਭੱਟੀ)- ਸੱਤਾਧਾਰੀ ਪਾਰਟੀ ਵਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਵਿਰੋਧੀ ਕਾਂਗਰਸ ਪੱਖੀ ਉਮੀਦਵਾਰਾਂ ਨੂੰ ਸਰਪੰਚੀ ਲਈ ਲੋੜੀਂਦੇ ਕਾਗਜ਼ਾਤ ਸੰਬੰਧਿਤ ਵਿਭਾਗ ਵਲੋਂ ਦੇਣ ਤੋਂ ਇਨਕਾਰ ਕਰਨ ਨੂੰ ਲੈ ਕੇ ਅੱਜ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਬਲਾਕ ਵਲਟੋਹਾ ਦੇ ਦਫ਼ਤਰ ਦਾ ਜ਼ਬਰਦਸਤ ਘਿਰਾਉ ਕੀਤਾ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕੜਕਦੀ ਧੁੱਪ ਦੇ ਬਾਵਜੂਦ ਕਾਂਗਰਸੀ ਵਰਕਰਾਂ ਵਲੋਂ ਵਿਰੋਧ ਜਾਰੀ ਹੈ। ਸਾਬਕਾ ਵਿਧਾਇਕ ਭੁੱਲਰ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਦੀ ਹਾਰ ਨੂੰ ਦੇਖਦੇ ਹੋਏ ਕਾਂਗਰਸੀਆਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ