JALANDHAR WEATHER

ਅੰਨੀਆਂ ਵਿਖੇ ਸਰਬਸੰਮਤੀ ਨਾਲ ਹੋਈ ਪੰਚਾਇਤ ਦੀ ਚੋਣ

ਅਮਲੋਹ, (ਫਤਹਿਗੜ੍ਹ ਸਾਹਿਬ), 30 ਸਤੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਪਿੰਡ ਅੰਨੀਆਂ ਵਿਖੇ ਅੱਜ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਹੋਈ, ਜਿਸ ਵਿਚ ਦਲਜੀਤ ਕੌਰ ਰਾਏ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ। ਉਥੇ ਹੀ ਬਲਜਿੰਦਰ ਸਿੰਘ, ਲਖਵਿੰਦਰ ਸਿੰਘ ਜੋਨੀ, ਮਹਿੰਦਰ ਸਿੰਘ , ਅਮਨਦੀਪ ਕੌਰ, ਹਰਪ੍ਰੀਤ ਕੌਰ ਸਾਰਿਆਂ ਨੂੰ ਪੰਚ ਚੁਣ ਲਿਆ ਗਿਆ। ਇਸ ਮੌਕੇ ’ਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵਧਾਈ ਦਿੱਤੀ ਗਈ। ਵਿਧਾਇਕ ਗੈਰੀ ਬੜਿੰਗ ਨੇ ਹੋਰਨਾਂ ਪਿੰਡਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਨੂੰ ਪਹਿਲ ਕਰਨ। ਉਨ੍ਹਾਂ ਨੂੰ ਸਰਕਾਰ ਵਲੋਂ ਪੰਜ ਲੱਖ ਰੁਪਏ ਦੀ ਰਾਸ਼ੀ ਅਤੇ ਹੋਰ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ ਅਤੇ ਸਰਬਸੰਮਤੀ ਨਾਲ ਆਪਸੀ ਭਾਈਚਾਰਕ ਸਾਂਝ ਵੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ’ਤੇ ਨਵ-ਨਿਯੁਕਤ ਸਰਪੰਚ ਦਲਜੀਤ ਕੌਰ ਅਤੇ ਪੰਚਾਇਤ ਮੈਂਬਰਾਂ ਵਲੋਂ ਪਿੰਡ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਉਨ੍ਹਾਂ ਦੀਆਂ ਆਸਾਂ ਉਮੀਦਾਂ ਉਪਰ ਪੰਚਾਇਤ ਪੂਰਾ ਉਤਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ