JALANDHAR WEATHER

ਨਾਮਜ਼ਦਗੀ ਪੱਤਰ ਭਰਨ ਦੇ ਅੱਜ ਦੂਸਰੇ ਦਿਨ ਬਲਾਕ ਅਜਨਾਲਾ ਅੰਦਰ ਕੋਈ ਵੀ ਨਾਮਜ਼ਦਗੀ ਪੱਤਰ ਨਹੀਂ ਹੋਇਆ ਦਾਖਲ

ਅਜਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਸਰੇ ਦਿਨ ਬਲਾਕ ਅਜਨਾਲਾ ਅੰਦਰ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ। ਇਹ ਜਾਣਕਾਰੀ ਅੱਜ ਚੋਣਕਾਰ-ਅਫ਼ਸਰ-ਕਮ-ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਆਈ.ਟੀ.ਆਈ ਅਜਨਾਲਾ ਵਿਖੇ ਬਣਾਏ ਸੈਂਟਰ ਵਿਚ ਨਾਮਜ਼ਦਗੀ ਪੱਤਰ ਜਮਾ ਕਰਨ ਲਈ ਚੱਲ ਰਹੀ ਪ੍ਰਕਿਰਿਆ ਦਾ ਜਾਇਜਾ ਲੈਣ ਉਪਰੰਤ ‘ਅਜੀਤ’ ਨਾਲ ਗੱਲਬਾਤ ਦੌਰਾਨ ਦਿੱਤੀ। ਉਧਰ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਸਰਪੰਚ ਅਤੇ ਪੰਚ ਦੇ ਅਹੁਦੇ ਦੇ ਉਮੀਦਵਾਰ ਅੱਜ ਸਾਰਾ ਦਿਨ ਆਪਣੇ ਨਾਮਜਦਗੀ ਪੱਤਰ ਤਿਆਰ ਕਰਦੇ ਨਜ਼ਰ ਆਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ