JALANDHAR WEATHER

ਚੁੱਲ੍ਹਾ ਟੈਕਸ ਨਾ ਦੇਣ ਕਰਕੇ ਭਾਜਪਾ ਆਗੂ ਨੇ ਬੀ. ਡੀ. ਪੀ. ਓ. ਦਫ਼ਤਰ ਅਧਿਕਾਰੀਆਂ ਦੇ ਕਮਰੇ ਵਿਚ ਲਗਾਇਆ ਧਰਨਾ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 30 ਸਤੰਬਰ (ਕਪਿਲ ਕੰਧਾਰੀ)- 15 ਅਕਤੂਬਰ ਨੂੰ ਪੰਜਾਬ ਭਰ ਵਿਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਲੜਨ ਦੇ ਚਾਹਵਾਨ ਵੱਡੀ ਗਿਣਤੀ ਵਿਚ ਬੀ.ਡੀ.ਪੀ.ਓ. ਦਫਤਰ ਗੁਰੂ ਹਰ ਸਹਾਏ ਵਿਖੇ ਪਹੁੰਚ ਰਹੇ ਹਨ। ਪੰਚੀ ਸਰਪੰਚੀ ਦੀ ਚੋਣ ਲੜਨ ਦੇ ਲਈ ਉਮੀਦਵਾਰਾਂ ਨੂੰ ਚੁੱਲ੍ਹਾ ਟੈਕਸ ’ਤੇ ਨੋ ਡਿਊ ਸਰਟੀਫਿਕੇਟ ਦੀ ਜ਼ਰੂਰਤ ਪੈਂਦੀ ਹੈ ਅਤੇ ਜਦ ਉਮੀਦਵਾਰ ਬੀ.ਡੀ.ਪੀ.ਓ. ਦਫ਼ਤਰ ਗੁਰੂ ਹਰ ਸਹਾਏ ਵਿਖੇ ਚੁੱਲ੍ਹਾ ਟੈਕਸ ’ਤੇ ਨੋ ਡਿਊ ਸਰਟੀਫਿਕੇਟ ਲੈਣ ਦੇ ਲਈ ਵੱਖ ਵਖ ਅਧਿਕਾਰੀਆਂ ਨੂੰ ਮਿਲ ਰਹੇ ਹਨ ਤਾਂ ਉਨ੍ਹਾਂ ਨੂੰ ਨਾ ਤਾਂ ਚੁੱਲ੍ਹਾ ਟੈਕਸ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਨੋ ਡਿਊ ਸਰਟੀਫਿਕੇਟ ਦਿੱਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਅੱਜ ਕੁਝ ਉਮੀਦਵਾਰਾਂ ਵਲੋਂ ਇਹ ਸਾਰਾ ਮਾਮਲਾ ਭਾਜਪਾ ਤੋਂ ਗੁਰੂ ਹਰ ਸਹਾਏ ਹਲਕੇ ਤੋਂ ਚੋਣ ਲੜ ਚੁੱਕੇ ਹਲਕਾ ਇੰਚਾਰਜ ਗੁਰਪਰਵੇਜ਼ ਸਿੰਘ ਸ਼ੈਲੇ ਸੰਧੂ ਦੇ ਧਿਆਨ ਵਿਚ ਲਿਆਂਦਾ ਗਿਆ, ਜਿਸ ਤੋਂ ਬਾਅਦ ਗੁਰ ਪਰਵੇਜ਼ ਸਿੰਘ ਸ਼ੈਲੇ ਸੰਧੂ ਉਨ੍ਹਾਂ ਦੇ ਨਾਲ ਬੀ. ਡੀ. ਪੀ. ਓ. ਦਫਤਰ ਵਿਖੇ ਗਏ। ਜਦ ਉਹ ਸੰਬੰਧਿਤ ਅਧਿਕਾਰੀ ਦੇ ਕਮਰੇ ਵਿਚ ਪਹੁੰਚੇ ਤਾਂ ਅਧਿਕਾਰੀ ਆਪਣੇ ਕਮਰੇ ਵਿਚ ਮੌਜੂਦ ਨਹੀਂ ਸਨ, ਜਿਸ ਤੋਂ ਬਾਅਦ ਰੋਸ ਵਿਚ ਆਏ ਗੁਰਪਰਵੇਜ ਸਿੰਘ ਸ਼ੈਲੇ ਸੰਧੂ ਵਲੋਂ ਅਤੇ ਪਿੰਡ ਸ਼ੇਰ ਸਿੰਘ ਵਾਲਾ ਤੋਂ ਚੋਣ ਲੜਨ ਦੇ ਚਾਹਵਾਨ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਅਧਿਕਾਰੀ ਦੇ ਕਮਰੇ ਵਿਚ ਹੀ ਧਰਨਾ ਲਗਾ ਦਿੱਤਾ ਤੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਕਰਮਚਾਰੀ ਵਲੋਂ ਟੈਕਸ ਦੀ ਪਰਚੀ ਕੱਟ ਕੇ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ