JALANDHAR WEATHER

1984 ਸਿੱਖ ਵਿਰੋਧੀ ਦੰਗੇ: ਜਗਦੀਸ਼ ਟਾਈਟਲਰ ਨੇ ਹੇਠਲੀ ਅਦਾਲਤ ਦੇ ਹੁਕਮ ਨੂੰ ਹਾਈ ਕੋਰਟ ਵਿਚ ਦਿੱਤੀ ਚੁਣੌਤੀ

ਨਵੀਂ ਦਿੱਲੀ, 30 ਸਤੰਬਰ- ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੇ ਹਾਲ ਹੀ ਵਿਚ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ, ਜਿਸ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਹੱਤਿਆ ਅਤੇ ਹੋਰ ਦੋਸ਼ਾਂ ਦੇ ਲਈ ਉਸ ਦੇ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ। ਟਾਈਟਲਰ ਦੇ ਖ਼ਿਲਾਫ਼ ਲਗਾਏ ਗਏ ਦੋਸ਼ਾਂ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠਾ ਹੋਣਾ, ਦੰਗਾ ਕਰਨਾ ਅਤੇ ਦੁਸ਼ਮਣੀ ਨੂੰ ਵਧਾਵਾ ਦੇਣ ਸ਼ਾਮਿਲ ਹੈ। ਹਾਲ ਹੀ ਵਿਚ ਹੇਠਲੀ ਅਦਾਲਤ ਦੇ ਸਾਹਮਣੇ ਪੇਸ਼ ਹੋਏ ਟਾਈਟਲਰ ਨੇ ਇਨ੍ਹਾਂ ਦੋਸ਼ਾਂ ਵਿਚ ਆਪਣੇ ਆਪ ਨੂੰ ਬੇਕਸੂਰ ਦੱਸਿਆ। ਹੁਣ ਉਨ੍ਹਾਂ ਦੰਗਿਆਂ ਦੇ ਸਿਲਸਿਲੇ ਵਿਚ ਆਪਣੇ ਖ਼ਿਲਾਫ਼ ਲਗਾਏ ਗਏ ਦੋਸ਼ਾਂ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ