JALANDHAR WEATHER

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ, 30 ਸਤੰਬਰ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂਆਂ ਵਲੋਂ ਪੰਜਾਬ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿਚ ਉਨ੍ਹਾਂ ਪੰਚਾਇਤੀ ਚੋਣਾਂ ਵਿਚ ਗੜਬੜ ਅਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿਚ ਅਜੇ ਤੱਕ ਵੋਟਰ ਸੂਚੀਆਂ ਉਪਲਬਧ ਨਹੀਂ ਕਰਵਾਈਆਂ ਗਈਆਂ ਹਨ ਤੇ ਵੋਟਰਾਂ ਦੇ ਨਾਂਅ ਵੀ ਸੂਚੀਆਂ ਵਿਚ ਨਹੀਂ ਹਨ, ਜੋ ਕਿ ਜਾਣ ਬੁੱਝ ਕੇ ਕੱਟੇ ਗਏ ਜਾਪਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਨਾਮਜ਼ਦਗੀ ਕਾਗਜ਼ ਬਿਨਾਂ ਕਿਸੇ ਤਕਨੀਕੀ ਕਾਰਨਾਂ ਦੇ ਰੱਦ ਕੀਤੇ ਜਾ ਸਕਦੇ ਹਨ। ਉਨ੍ਹਾਂ ਰਾਜ ਚੋਣ ਕਮਿਸ਼ਨ ਪਾਸੋਂ ਮੰਗ ਕੀਤੀ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਇਮਾਨਦਾਰੀ ਨਾਲ ਕਰਵਾਈਆਂ ਜਾਣ ਤਾਂ ਜੋ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ ਅਤੇ ਇਸ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ