JALANDHAR WEATHER

ਜ਼ਿਲ੍ਹੇ ਦੇ ਪੰਜ ਬਲਾਕਾਂ ਵਿਚ ਦੂਜੇ ਦਿਨ ਸਰਪੰਚੀ ਲਈ 23 ਤੇ ਪੰਚੀ ਲਈ 53 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਭਰੇ

ਕਪੂਰਥਲਾ, 30 ਸਤੰਬਰ (ਅਮਰਜੀਤ ਕੋਮਲ)- ਪੰਚਾਇਤੀ ਚੋਣਾਂ ਦੇ ਸੰਬੰਧ ਵਿਚ ਨਾਮਜ਼ਦਗੀ ਪਰਚੇ ਭਰਨ ਦੇ ਦੂਜੇ ਦਿਨ ਜ਼ਿਲ੍ਹੇ ਦੇ 5 ਬਲਾਕਾਂ ਕਪੂਰਥਲਾ, ਭੁਲੱਥ, ਢਿਲਵਾਂ, ਸੁਲਤਾਨਪੁਰ ਲੋਧੀ ਤੇ ਫਗਵਾੜਾ ਵਿਚ ਸਰਪੰਚੀ ਲਈ 23 ਤੇ ਪੰਚੀ ਲਈ 53 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਕੋਲ ਦਾਖਲ ਕੀਤੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਨਾਮਜ਼ਦਗੀ ਪਰਚੇ 4 ਅਕਤੂਬਰ ਤੱਕ 11 ਵਜੇ ਤੋਂ ਬਾਅਦ 3 ਵਜੇ ਤੱਕ ਨਿਰਧਾਰਿਤ ਥਾਵਾਂ ’ਤੇ ਭਰੇ ਜਾਣਗੇ। ਉਨ੍ਹਾਂ ਕਿਹਾ ਕਿ 5 ਅਕਤੂਬਰ ਨੂੰ ਨਾਮਜ਼ਦਗੀ ਪਰਚਿਆਂ ਦੀ ਪੜਤਾਲ ਹੋਵੇਗੀ ਤੇ 7 ਅਕਤੂਬਰ ਨੂੰ ਚੋਣ ਨਾ ਲੜਣ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਸਕਣਗੇ ਤੇ 15 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਲਾਲਚ ਤੇ ਭੈਅ ਤੋਂ ਆਪਣੀ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ