JALANDHAR WEATHER

ਸਰਹੱਦੀ ਦਾਣਾ ਮੰਡੀ ਅਟਾਰੀ ਦੇ ਆੜਤੀਆਂ ਵਲੋਂ ਕੀਤੀ ਗਈ ਮੀਟਿੰਗ, ਝੋਨੇ ਦੀ ਖਰੀਦ ਬੰਦ

ਅਟਾਰੀ, 30 ਸਤੰਬਰ, (ਗੁਰਦੀਪ ਸਿੰਘ ਅਟਾਰੀ / ਰਾਜਿੰਦਰ ਸਿੰਘ ਰੂਬੀ)- ਆੜਤੀ ਐਸੋਸੀਏਸ਼ਨ ਅਟਾਰੀ ਦਾਣਾ ਮੰਡੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਸਮੂਹ ਆੜਤੀਆਂ ਵਲੋਂ ਭਾਗ ਲਿਆ ਗਿਆ। ਆੜਤੀਆਂ, ਪੱਲੇਦਾਰਾਂ ਅਤੇ ਕਿਸਾਨਾਂ ਨੇ ਪ੍ਰਧਾਨ ਨੂੰ ਦਾਣਾ ਮੰਡੀ ਵਿਚ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਪ੍ਰਧਾਨ ਰਾਜਵਿੰਦਰ ਸਿੰਘ ਸ਼ਹੂਰਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ-ਆੜਤੀ ਅਤੇ ਮਜ਼ਦੂਰ ਮਾਰੂ ਨੀਤੀਆ ਤੋਂ ਤੰਗ ਆ ਕੇ ਉਹ 1 ਅਕਤੂਬਰ ਨੂੰ ਅਨਾਜ ਮੰਡੀ ਅਟਾਰੀ ਬੰਦ ਰੱਖਣਗੇ ਅਤੇ ਝੋਨੇ ਦੀ ਖਰੀਦ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਇਕ ਅਕਤੂਬਰ ਨੂੰ ਅਣਮਿਥੇ ਸਮੇਂ ਲਈ ਬੰਦ ਹਨ, ਜਿਸ ਕਾਰਨ ਉਹ ਵੀ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ। ਆੜਤੀਆਂ ਨੇ ਕਿਹਾ ਕਿ ਸਵੇਰੇ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ ,ਉਹ ਮਾਰਕੀਟ ਕਮੇਟੀ ਅਟਾਰੀ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਨੂੰ ਬੰਦ ਰੱਖਣਗੇ। ਉਨ੍ਹਾਂ ਦੱਸਿਆ ਕਿ ਇਹ ਹੜਤਾਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਕੀਤੀ ਜਾ ਰਹੀ ਹੈ। ਜਿੰਨੀ ਦੇਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਹੜਤਾਲ ਜਾਰੀ ਰੱਖਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ