JALANDHAR WEATHER

ਖੇਤਾਂ ਵਿਚ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਕਪੂਰਥਲਾ, 30 ਸਤੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਲੱਖਣ ਕਲਾਂ ਵਿਖੇ ਸਵੇਰੇ ਖੇਤਾਂ ਵਿਚ ਪੱਠੇ ਵੱਢਣ ਗਿਆ ਇਕ ਵਿਅਕਤੀ ਬਿਜਲੀ ਦੀ ਤਾਰ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਿ੍ਰਤਕ ਗੁਰਮੇਲ ਸਿੰਘ (50) ਪੁੱਤਰ ਅਰਜਨ ਸਿੰਘ ਵਾਸੀ ਲੱਖਣ ਕਲਾਂ ਦੇ ਭਰਾ ਰੌਣਕੀ ਨੇ ਦੱਸਿਆ ਕਿ ਉਸ ਦਾ ਭਰਾ ਅੱਜ ਸਵੇਰੇ ਖੇਤਾਂ ਵਿਚ ਪੱਠੇ ਵੰਡਣ ਗਿਆ ਸੀ ਜਿੱਥੇ ਬਿਜਲੀ ਦੀ ਤਾਰ ਟੁੱਟ ਕੇ ਹੇਠਾਂ ਡਿੱਗੀ ਪਈ ਸੀ, ਜਿਸ ਦੀ ਲਪੇਟ ਵਿਚ ਆਉਣ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ। ਇਸ ਸੰਬੰਧੀ ਸੂਚਨਾ ਮਿਲਣ ’ਤੇ ਥਾਣਾ ਸਦਰ ਮੁਖੀ ਸੋਨਮਦੀਪ ਕੌਰ ਪੁਲਿਸ ਪਾਰਟੀ ਮਸਤੇ ਮੌਕੇ ’ਤੇ ਪੁੱਜੀ ਤੇ ਏ.ਐਸ.ਆਈ. ਨਿਰਵੈਰ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮਿ੍ਰਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ