JALANDHAR WEATHER

ਗੁਰੂ ਹਰ ਸਹਾਏ ਵਿਖੇ ਆੜਤੀਏ ਯੂਨੀਅਨ ਵਲੋ ਮੁਕੰਮਲ ਹੜਤਾਲ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 1 ਅਕਤੂਬਰ (ਕਪਿਲ ਕੰਧਾਰੀ)- ਆਪਣੀਆਂ ਮੰਗਾਂ ਨੂੰ ਲੈ ਕੇ ਫ਼ੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਵਲੋਂ 1 ਅਕਤੂਬਰ ਨੂੰ ਪੰਜਾਬ ਦੀਆਂ ਸਾਰੀਆਂ ਮੰਡੀਆਂ ਬੰਦ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਗੁਰੂ ਹਰ ਸਹਾਏ ਵਿਖੇ ਆੜਤੀਆਂ ਵਲੋਂ ਮੁਕੰਮਲ ਹੜ੍ਹਤਾਲ ਕਰਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਆਗੂ ਸੀਮੂ ਮੱਕੜ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਪੰਜਾਬ ਦੇ ਆੜਤੀਆਂ ਦੇ ਨਾਲ ਵਿਤਕਰਾ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆ ਜਾ ਰਹੀਆਂ, ਜਿਸ ਕਰਕੇ ਆੜ੍ਹਤੀਆਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ