JALANDHAR WEATHER

ਬੁਲਡੋਜ਼ਰ ਕਾਰਵਾਈ ’ਤੇ ਸੁਪਰੀਮ ਕੋਰਟ ਦੀ ਰੋਕ ਜਾਰੀ

ਨਵੀਂ ਦਿੱਲੀ, 1 ਅਕਤੂਬਰ- ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ਦੇ ਮਾਮਲੇ ’ਚ ਅੱਜ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਫੈਸਲਾ ਹੋਣ ਤੱਕ ਬੁਲਡੋਜ਼ਰ ਦੀ ਕਾਰਵਾਈ ’ਤੇ ਰੋਕ ਜਾਰੀ ਰਹੇਗੀ। ਬੈਂਚ ਨੇ ਇਹ ਵੀ ਹਦਾਇਤ ਕੀਤੀ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੀੜਤਾਂ ਦੀ ਜਾਇਦਾਦ ਵਾਪਸ ਕੀਤੀ ਜਾਵੇਗੀ, ਜਿਸ ਦਾ ਮੁਆਵਜ਼ਾ ਵੀ ਦੋਸ਼ੀ ਅਧਿਕਾਰੀਆਂ ਤੋਂ ਵਸੂਲਿਆ ਜਾਵੇਗਾ। ਸੁਣਵਾਈ ਕਰਦਿਆਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਰਕਾਰਾਂ ਦਾ ਪੱਖ ਪੇਸ਼ ਕੀਤਾ। ਨਾਲ ਹੀ ਕਿਹਾ ਕਿ ਇਕ ਵਿਸ਼ੇਸ਼ ਭਾਈਚਾਰੇ ’ਤੇ ਬੁਲਡੋਜ਼ਰ ਦੀ ਕਾਰਵਾਈ ਕੀਤੇ ਜਾਣ ਦੇ ਦੋਸ਼ ਲੱਗੇ ਹਨ। ਇਸ ’ਤੇ ਜਸਟਿਸ ਗਵਈ ਨੇ ਕਿਹਾ ਕਿ ਭਾਰਤ ਧਰਮ ਨਿਰਪੱਖ ਦੇਸ਼ ਹੈ। ਅਸੀਂ ਜੋ ਵੀ ਤੈਅ ਕਰ ਰਹੇ ਹਾਂ, ਉਹ ਪੂਰੇ ਦੇਸ਼ ਲਈ ਹੋਵੇਗਾ। ਮੰਦਰ ਹੋਵੇ ਜਾਂ ਦਰਗਾਹ, ਇਸ ਨੂੰ ਹਟਾਉਣਾ ਸਹੀ ਹੋਵੇਗਾ ਕਿਉਂਕਿ ਜਨਤਾ ਦੀ ਸੁਰੱਖਿਆ ਸਭ ਤੋਂ ਪਹਿਲਾਂ ਆਉਂਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ