JALANDHAR WEATHER

3 ਅਕਤੂਬਰ ਨੂੰ 2 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਗੱਡੀਆਂ- ਸਰਵਣ ਸਿੰਘ ਪੰਧੇਰ

ਜਲੰਧਰ, 1 ਅਕਤੂਬਰ- ਪ੍ਰੈੱਸ ਕਲੱਬ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਦੇਸ਼ ਪੱਧਰ ’ਤੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸ਼ੰਭੂ ਸਰਹੱਦ ’ਤੇ ਚੱਲ ਰਹੀ ਹੜਤਾਲ ਨੂੰ ਲੈ ਕੇ 3 ਅਕਤੂਬਰ ਨੂੰ ਦੇਸ਼ ਭਰ ਵਿਚ 2 ਘੰਟੇ ਲਈ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਪੰਧੇਰ ਨੇ ਦੱਸਿਆ ਕਿ ਦੁਪਹਿਰ 12.30 ਤੋਂ 2.30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਪੰਜਾਬ ਦੇ 22 ਜ਼ਿਲ੍ਹਿਆਂ ਵਿਚ ਚਲਾਇਆ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ