JALANDHAR WEATHER

ਬੰਦੀ ਸਿੰਘਾਂ ਦੀ ਰਿਹਾਈ ਲਈ ਫ਼ਤਹਿਗੜ੍ਹ ਸਾਹਿਬ ਤੋਂ ਗਵਰਨਰ ਹਾਊਸ ਲਈ ਰਵਾਨਾ ਹੋਇਆ ਖ਼ਾਲਸਾ ਮਾਰਚ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੋਂ ਗਵਰਨਰ ਹਾਊਸ ਚੰਡੀਗੜ੍ਹ ਲਈ ਖ਼ਾਲਸਾ ਮਾਰਚ ਰਵਾਨਾ ਹੋਇਆ। ਇਸ ਤੋਂ ਪਹਿਲਾਂ ਕੌਮੀ ਇਨਸਾਫ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਅਤੇ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ, ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਖ਼ਾਲਸਾ ਮਾਰਚ ਗਵਰਨਰ ਹਾਊਸ ਚੰਡੀਗੜ੍ਹ ਲਈ ਰਵਾਨਾ ਹੋਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ