JALANDHAR WEATHER

ਆੜ੍ਹਤੀਆ ਐਸੋਸੀਏਸ਼ਨ ਜੰਡਿਆਲਾ ਗੁਰੂ ਵਲੋਂ ਮੁਕੰਮਲ ਹੜਤਾਲ

ਜੰਡਿਆਲਾ ਗੁਰੂ, 1 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਆੜ੍ਹਤੀਆ ਐਸੋਸੀਏਸ਼ਨ ਜੰਡਿਆਲਾ ਗੁਰੂ ਵਲੋਂ ਅੱਜ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਅਣਮਿੱਥੇ ਸਮੇਂ ਲਈ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਸੁਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਹੜਤਾਲ ਸ਼ੁਰੂ ਕੀਤੀ ਗਈ ਅਤੇ ਅੱਜ ਆੜ੍ਹਤੀਆਂ ਨੇ ਮੰਡੀ ਵਿਚ ਕੰਮਕਾਰ ਠੱਪ ਰੱਖਿਆ ਤੇ ਇਸ ਦੇ ਨਾਲ ਹੀ ਅਨਾਜ ਮੰਡੀ ਜੰਡਿਆਲਾ ਗੁਰੂ ਦੀ ਲੇਬਰ ਯੂਨੀਅਨ ਨੇ ਵੀ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਹੜਤਾਲ ਰੱਖੀ ਅਤੇ ਆੜ੍ਹਤੀਆ ਐਸੋਸੀਏਸ਼ਨ ਦਾ ਵੀ ਸਾਥ ਦਿੱਤਾ। ਆੜ੍ਹਤੀਆ ਐਸੋਸੀਏਸ਼ਨ ਜੰਡਿਆਲਾ ਗੁਰੂ ਨੇ ਡਿਪਟੀ ਡੀ. ਐਮ. ਓ. ਬਿਕਰਮਜੀਤ ਸਿੰਘ ਨੂੰ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਦਫਤਰ ਵਿਖੇ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ