JALANDHAR WEATHER

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਧਰਨਾ ਲਗਾ ਕੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)-ਅੱਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਾਲਜ ਗੇਟ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ। ਧਰਨਾਕਾਰੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਦੋਸ਼ ਹੈ ਕਿ ਸਰਕਾਰ ਨੇ ਪਿਛਲੇ 20-20 ਸਾਲਾਂ ਤੋਂ ਸਰਕਾਰੀ ਕਾਲਜਾਂ ਵਿਚ ਪੜ੍ਹਾਉਂਦੇ ਆ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਕਾਲਜਾਂ ਵਿਚ ਖਾਲੀ ਅਸਾਮੀਆਂ ਦਿਖਾ ਕੇ ਨਵੀਂ ਭਰਤੀ ਕਰ ਲਈ ਹੈ, ਜਦਕਿ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਰੈਗੂਲਰ ਕਰਨਾ ਬਣਦਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ