JALANDHAR WEATHER

ਜ਼ੈਡ ਪਲੱਸ ਸੁਰੱਖਿਆ ਦੇ ਘੇਰੇ ’ਚ ਰਹਿਣਗੇ ਰਾਧਾ ਸਵਾਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ

ਬਿਆਸ, 1 ਅਕਤੂਬਰ (ਰੱਖੜਾ)- ਰਾਧਾ ਸਵਾਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਵਲੋਂ ਜ਼ੈਡ ਪਲੱਸ ਸੁਰੱਖਿਆ ਪ੍ਰਦਾਨ ਕਰਵਾਈ ਗਈ ਹੈ। ਜਸਦੀਪ ਸਿੰਘ ਗਿੱਲ ਜਦੋਂ ਵੀ ਕਿਸੇ ਹੋਰ ਸੂਬੇ ਵਿਚ ਜਾਂ ਵਿਦੇਸ਼ੀ ਦੌਰਿਆਂ ਦੌਰਾਨ ਜਾਣਗੇ ਤਾਂ ਉਸ ਸੂਬਿਆਂ ਦੀਆ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਦੇਣਗੇ। ਇਥੇ ਜ਼ਿਕਰਯੋਗ ਹੈ ਕਿ 2 ਸਤੰਬਰ 2024 ਨੂੰ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਥਾਪਿਆ ਗਿਆ ਸੀ ਅਤੇ ਡੇਰੇ ਸੰਬੰਧੀ ਕੰਮਕਾਜ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ