JALANDHAR WEATHER

11 ਸਾਲ ਬਾਅਦ ਵੀ 6 ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਨਾ ਹੋਣ ਦੇ ਰੋਸ ਵਜੋਂ ਬਾਜ਼ਾਰ ਮੁਕੰਮਲ ਬੰਦ

ਕਲਾਨੌਰ, 1 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੀਆਂ ਛੇ ਪੰਚਾਇਤਾਂ ’ਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਨਾ ਹੋਣ ਦੇ ਰੋਸ ਵਜੋਂ ਅੱਜ ਕਲਾਨੌਰ ਦੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਮੋਹਤਬਰਾਂ ਵਲੋਂ ਦਿੱਤੇ ਗਏ ਸੱਦੇ ’ਤੇ ਕਲਾਨੌਰ ਦੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਕਰਕੇ ਕਲਾਨੌਰ ਵਾਸੀਆਂ ਵਲੋਂ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਾਲ 2013 ’ਚ ਕਲਾਨੌਰ ’ਚ 6 ਸਰਪੰਚਾਂ ਅਤੇ ਪ੍ਰਤੀ ਪੰਚਾਇਤ ’ਚ 7 ਪੰਚਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਸਨ ਅਤੇ 2018 ’ਚ ਪੰਚਾਇਤਾਂ ਭੰਗ ਹੋਈਆਂ ਤੇ ਹੁਣ ਤੱਕ ਪੰਚਾਇਤਾਂ ਦੀ ਚੋਣ ਨਹੀਂ ਹੋਈ ਤੇ ਨਾ ਹੀ ਹੁਣ ਕਲਾਨੌਰ ਦੀਆਂ ਪੰਚਾਇਤਾਂ ਦੀ ਚੋਣ ਦਾ ਨੋਟੀਫਿਕੇਸ਼ਨ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ