JALANDHAR WEATHER

ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਦਾਣਾ ਮੰਡੀ ਵਿਖੇ ਹਾਲਾਤ ਮਾੜੇ

ਲੁਧਿਆਣਾ, 1 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿਖੇ ਹਾਲਾਤ ਬੇਹੱਦ ਹੀ ਮਾੜੇ ਹਨ। ਮੰਡੀ ਵਿਚ ਸਾਫ਼ ਸਫ਼ਾਈ ਦੀ ਕੋਈ ਵੀ ਵਿਵਸਥਾ ਨਹੀਂ ਹੈ। ਹਰ ਥਾਂ ’ਤੇ ਗੰਦਗੀ ਫੈਲੀ ਹੋਈ ਹੈ। ਕਿਸਾਨਾਂ ਨੇ ਕਿਹਾ ਕਿ ਨਾ ਤਾਂ ਇੱਥੇ ਪੀਣ ਲਈ ਪਾਣੀ ਉਪਲਬਧ ਹੈ ਤੇ ਨਾ ਹੀ ਬਾਥਰੂਮ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜੋ ਵੀ ਦਾਅਵੇ ਕੀਤੇ ਗਏ ਹਨ, ਉਹ ਸਭ ਖੋਖਲੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ