JALANDHAR WEATHER

ਪਿੰਡ ਗੋਬਿੰਦ ਨਗਰ ’ਚ ਸਰਪੰਚ ਲਈ ਬਣੀ ਹਰਪ੍ਰੀਤ ਕੌਰ ’ਤੇ ਸਰਬਸੰਮਤੀ

ਲੌਂਗੋਵਾਲ, (ਸੰਗਰੂਰ) 30 ਸਤੰਬਰ (ਵਿਨੋਦ, ਖੰਨਾ) - ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਗੋਬਿੰਦ ਨਗਰ ਨਿਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਸਮੁੱਚੀ ਪੰਚਾਇਤ ਸਰਬ ਸੰਮਤੀ ਨਾਲ ਚੁਣੀ ਹੈ। ਪਿੰਡ ਵਾਸੀਆਂ ਨੇ ਹਰਪ੍ਰੀਤ ਕੌਰ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਹੈ। ਇਸ ਤੋਂ ਇਲਾਵਾ ਲਖਵਿੰਦਰ ਸਿੰਘ, ਭੂਰਾ ਸਿੰਘ, ਗੁਰਮੇਲ ਸਿੰਘ, ਜਸਪ੍ਰੀਤ ਕੌਰ ਅਤੇ ਕਰਮਜੀਤ ਕੌਰ ਨੂੰ ਪਿੰਡ ਵਾਸੀਆਂ ਨੇ ਪੰਚ ਚੁਣਿਆ ਹੈ। ਲੌਂਗੋਵਾਲ ਇਲਾਕੇ ਦੇ ਆਗੂ ਬਲਵਿੰਦਰ ਸਿੰਘ ਢਿੱਲੋਂ ਨੇ ਨਵੀਂ ਚੁਣੀ ਪੰਚਾਇਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਕੇ ਪਿੰਡ ਵਾਸੀਆਂ ਨੇ ਏਕੇ ਦਾ ਸਬੂਤ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ