JALANDHAR WEATHER

ਭਾਜਪਾ ਹਰਿਆਣਾ ਦੇ ਵਿਕਾਸ ਨੂੰ ਕਰ ਰਹੀ ਨਵੀਂ ਦਿਸ਼ਾ ਪ੍ਰਦਾਨ- ਪ੍ਰਧਾਨ ਮੰਤਰੀ

ਪਲਵਲ, (ਹਰਿਆਣਾ), 1 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਆਖਰੀ ਰੈਲੀ ਕਰਨ ਲਈ ਹਰਿਆਣਾ ਦੇ ਪਲਵਲ ਵਿਖੇ ਪਹੁੰਚੇ ਹਨ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਚੋਣ ਨਵਾਂ ਇਤਿਹਾਸ ਬਣਾਉਣ ਲਈ ਹੈ ਤੇ ਹਰਿਆਣਾ ਨੂੰ ਵਿਕਾਸ ਦੀ ਨਵੀਂ ਬੁਲੰਦੀ ਦੇਣ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਵਿਚ ਲੱਖਪਤੀ ਦੀਦੀਆਂ ਪਰਿਵਾਰਾਂ ਦਾ ਸਹਾਰਾ ਬਣ ਰਹੀਆਂ ਹਨ। ਭਾਜਪਾ ਹਰਿਆਣਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਸਾਡੇ ਫੌਜੀ ਪਰਿਵਾਰਾਂ ਨੂੰ 10 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਮਿਲੇ ਹਨ ਤੇ ਮੋਦੀ ਲਈ ਫੌਜ ਸਭ ਤੋਂ ਪਹਿਲਾਂ ਹੈ ਅਤੇ ਫ਼ੌਜ ਦਾ ਸਨਮਾਨ ਸਭ ਤੋਂ ਵੱਡਾ ਹੈ ਤੇ ਕਾਂਗਰਸ ਤੋਂ ਅਸੀਂ ਇਸ ਸੰਬੰਧੀ ਕੋਈ ਉਮੀਦ ਨਹੀਂ ਕਰ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਲੋਕ ਸਭਆ ਚੋਣਾਂ ਦੇ ਦੌਰਾਨ ਕਾਂਗਰਸ ਨੇ ਝੂਠ ਦੀ ਵਰਤੋਂ ਕੀਤੀ ਸੀ ਤੇ ਹੁਣ ਵੀ ਉਹ ਅਜਿਹਾ ਹੀ ਕਰ ਰਹੀ ਹੈ, ਕਿਉਂਕਿ ਉਹ ਸੋਚਦੇ ਹਨ ਕਿ ਉਨ੍ਹਾਂ ਦਾ ਆਪਣਾ ਵੋਟ ਬੈਂਕ ਤਾਂ ਪੱਕਾ ਹੈ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਹੋਰ ਆਗੂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ