JALANDHAR WEATHER

ਪਿੰਡ ਸਾਰੰਗੜਾਂ ਦੀ ਸਰਬਸੰਮਤੀ ਨਾਲ ਚੁਣੀ ਸਮੁੱਚੀ ਪੰਚਾਇਤ

ਚੋਗਾਵਾਂ, 1 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜਾ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਇਤਿਹਾਸਿਕ ਫੈਸਲਾ ਲੈਂਦੇ ਹੋਏ ਸਰਬ ਸੰਮਤੀ ਨਾਲ ਅਵਤਾਰ ਸਿੰਘ ਲਾਲੀ ਨੂੰ ਪਿੰਡ ਦਾ ਸਰਪੰਚ ਚੁਣਿਆ ਗਿਆ। ਸਮੁੱਚੇ ਨਗਰ ਵਲੋਂ ਸਰਬ ਸੰਮਤੀ ਨਾਲ ਚੁਣੇ ਸਰਪੰਚ ਅਵਤਾਰ ਸਿੰਘ ਲਾਲੀ ਤੇ ਮੈਂਬਰ ਸ਼ਮਸ਼ੇਰ ਸਿੰਘ, ਸਰਵਨ ਸਿੰਘ, ਪੰਜਾਬ ਸਿੰਘ, ਦਿਲਬਾਗ ਸਿੰਘ, ਸਾਹਿਬ ਸਿੰਘ, ਦਿਲਬਾਗ ਸਿੰਘ, ਰੇਸ਼ਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਲੀ ਸਾਰੰਗੜਾ ਨੇ ਸਮੁੱਚੇ ਨਗਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਨੇ ਧੜੇਬੰਦੀ ਤੋਂ ਉੱਪਰ ਉੱਠ ਕੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ