JALANDHAR WEATHER

ਪਿੰਡ ਜੋਗਿੰਦਰ ਨਗਰ 'ਚ ਸਰਬਸੰਮਤੀ ਨਾਲ ਸਰਪੰਚੀ ਦੀ ਹੋਈ ਚੋਣ

ਭੁਲੱਥ, 1 ਅਕਤੂਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਨਾਲ ਲੱਗਦੇ ਪਿੰਡ ਜੋਗਿੰਦਰ ਨਗਰ ਵਿਚ ਸਰਬਸੰਮਤੀ ਨਾਲ ਸਰਪੰਚੀ ਦੀ ਚੋਣ ਹੋਈ। ਇਸ ਮੌਕੇ ਬੀਬੀ ਅਜਮੇਰ ਕੌਰ ਪਤਨੀ ਕੁਲਦੀਪ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ। ਸਰਪੰਚ ਬੀਬੀ ਅਜਮੇਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਜੋਗਿੰਦਰ ਨਗਰ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਵਿਚ ਜੋ ਵਿਕਾਸ ਦੇ ਕੰਮ ਰੁਕੇ ਹੋਏ ਹਨ, ਉਨ੍ਹਾਂ ਵਿਕਾਸ ਦੇ ਕੰਮਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਲੋੜ ਪੈਣ 'ਤੇ ਮੈਂ ਪਿੰਡ ਦੇ ਵਸਨੀਕਾਂ ਨਾਲ ਚੱਟਾਨ ਵਾਂਗੂ ਖੜ੍ਹਾਂਗੀ। ਇਸ ਮੌਕੇ ਯੂਥ ਪ੍ਰਧਾਨ ਗੁਰਵਿੰਦਰ ਸਿੰਘ, ਬਲਬੀਰ ਸਿੰਘ, ਸ਼ਿਵਰਾਜ ਸਿੰਘ, ਮੁਖਤਿਆਰ ਸਿੰਘ ਸੋਨੀ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਗੁਰਜਿੰਦਰ ਸਿੰਘ ਗੋਲਡੀ, ਗੈਰੀ ਜੋਗਿੰਦਰ ਨਗਰ ਤੇ ਹੋਰ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ